ਜਲੰਧਰ (ਵੀਕੈਂਡ ਰਿਪੋਰਟ) : Akali Dal Advertising Committee : ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਸ. ਮਨਜੀਤ ਸਿੰਘ ਟੀਟੂ ਨੂੰ ਸ਼੍ਰੋਮਣੀ ਅਕਾਲੀ ਦਲ ਜਲੰਧਰ ਦੀ ਚੋਣ ਪ੍ਰਚਾਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਚੋਣ ਪ੍ਰਚਾਰ ਕਮੇਟੀ ਦੇ ਮੈਂਬਰ ਬਣਨ ’ਤੇ ਮਨਜੀਤ ਸਿੰਘ ਟੀਟੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਅਤੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਵਿੰਗ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਸਮੇਤ ਸਮੂਹ ਲੀਡਰਸ਼ਿੱਪ ਦਾ ਧੰਨਵਾਦ ਕੀਤਾ।
यह भी पढ़ें : SIT Raids on Majithia – बिक्रम मजीठिया के ठिकानों पर SIT ने की छापेमारी, पंजाब पुलिस भी कर रही तलाश
Akali Dal Advertising Committee : ਮਨਜੀਤ ਟੀਟੂ ਨੇ ਕਿਹਾ ਕਿ ਪਾਰਟੀ ਵਲੋਂ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਦੱਸਣਯੋਗ ਹੈ ਕਿ ਮਨਜੀਤ ਸਿੰਘ ਟੀਟੂ ਜੋ ਕਿ ਪਿਛਲੇ 30 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਹੋਏ ਹਨ, ਇਸ ਦੇ ਨਾਲ ਹੀ ਉਨ੍ਹਾਂ ਦਾ ਪਰਿਵਾਰ ਵੀ ਅਕਾਲੀ ਦਲ ਦੀ ਸੇਵਾ ਕਰਦਾ ਆ ਰਿਹਾ ਹੈ। ਦੱਸ ਦਈਏ ਕਿ ਮਨਜੀਤ ਸਿੰਘ ਟੀਟੂ ਦੇ ਪੁੱਤਰ ਇੰਦਰਜੀਤ ਸਿੰਘ ਬੱਬਰ ਜੋ ਕਿ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਭਤੀਜਾ ਸੁਖਜਿੰਦਰ ਸਿੰਘ ਅਲੱਗ ਜੋ ਕਿ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਹਨ।