ਫ਼ਰੀਦਕੋਟ (ਵਿਪਨ ਮਿਤਲ) : BJP Punjab Election News : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਅਹੁਦੇਦਾਰਾਂ ਇਕ ਭਰਵੀਂ ਮੀਟਿੰਗ ਮੰਡਲ ਪ੍ਰਧਾਨ ਵਿਨੋਦ ਗੇਰਾ ਦੀ ਪ੍ਰਧਾਨਗੀ ਹੇਠ ਗੇਲਾ ਰਾਮ ਟਰੱਸਟ ਫ਼ਰੀਦਕੋਟ ਵਿਖੇ ਹੋਈ। ਜਿਸ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਮਹਾਮੰਤਰੀ ਸ੍ਰੀ ਜੀਵਨ ਗੁਪਤਾ ਜ਼ੋਨਲ ਪ੍ਰਭਾਰੀ ਅਤੇ ਸੂਬਾ ਮਹਾਮੰਤਰੀ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਭਾਰੀ ਅਤੇ ਮੀਤ ਪ੍ਰਧਾਨ ਸੁਖਵੰਤ ਸਿੰਘ ਧਨੌਲਾ, ਜ਼ਿਲ੍ਹਾ ਪ੍ਰਧਾਨ ਸ੍ਰੀ ਦੁਰਗੇਸ਼ ਸ਼ਰਮਾ ਮੰਡਲ ਫ਼ਰੀਦਕੋਟ ਆਗੂ ਸਟੇਟ ਕਰਯਕਰਨੀ ਆਗੂ ਅਤੇ ਅਲਗ ਅਲਗ ਮੋਰਚਿਆਂ ਦੇ ਆਗੂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ।
ਇਹ ਵੀ ਪੜ੍ਹੋ : Akali Dal Advertising Committee – ਟੀਟੂ ਬਣੇ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਪ੍ਰਚਾਰ ਕਮੇਟੀ ਦੇ ਮੈਂਬਰ
BJP Punjab Election News : ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਵਰਕਰਾਂ ਵਿਚ ਜੋਸ਼ ਭਰਦੇ ਹੋਏ ਕਿਹਾ ਹਰ ਅਹੁਦੇਦਾਰ ਅਤੇ ਵਰਕਰ ਆਪਣੇ ਆਪਣੇ ਬੂਥ ਨੂੰ ਮਜ਼ਬੂਤ ਕਰੇ ਅਤੇ ਮਜ਼ਬੂਤ ਸੰਗਠਨ ਦੇ ਨਾਲ ਹੀ ਪੰਜਾਬ ਅੰਦਰ ਕਮਲ ਖਿੜੇਗਾ ਅਤੇ ਭਾਜਪਾ ਦੀ ਸਰਕਾਰ ਬਣੇਗੀ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਜੁਝਾਰੂ ਵਰਕਰਾਂ ਕਾਰਨ ਹੀ ਦੇਸ਼ ਵਿੱਚ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰ ਬਣੀ ਅਤੇ ਹੁਣ ਵਰਕਰਾਂ ਦੀ ਮਿਹਨਤ ਸਦਕਾ ਹੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਲੋਕ ਪੱਖੀ ਨੀਤੀ ਨੂੰ ਘਰ ਘਰ ਪਹੁੰਚਾਉਣ ਅਤੇ ਇਸ ਮੌਕੇ ਕਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆ।
देश विदेश की खबरों के लिए अभी डाउनलोड करें हमारा मोबाइल ऐप :-
https://play.google.com/store/apps/details?id=com.threefitech.dnr_news
हमारा व्हाट्सएप ग्रुप ज्वाइन करें :-
https://chat.whatsapp.com/E8PqkoZdDO07VDyNSWriQh
हमारा यूट्यूब चैनल भी सब्सक्राइब करें :-
https://www.youtube.com/c/WeekendReport
नई व ताज़ा खबरों के लिए लाइक करें हमारा फेसबुक पेज :-
https://www.facebook.com/weekendreport/
-----------------------------------------------------------------
देश-दुनिया की ताजा खबरों के लिए >>>Join WhatsApp Group Join<<< करें। आप हमें >>>Facebook<<< फॉलो कर सकते हैं। लेटेस्ट खबरें देखने के लिए हमारे यूट्यूब चैनल को भी सबस्क्राइब करें।
-----------------------------------------------------------------